Welcome to Perth Samachar
ਕੈਨੇਡਾ ‘ਚ ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਗਰਚਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਦੱਸੀ ਜਾ ਰਹੀ ਹੈ। ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਹਾਸਲ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ। ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਹਮਲਾਵਰਾਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਹਾਸਲ ਜਾਣਕਾਰੀ ਮੁਤਾਬਕ ਕਰਨਵੀਰ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸ਼ਾਮਲ ਸੀ। ਉਸ ਦੇ ਗੈਂਗ ਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਕੈਨੇਡਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਘਟਨਾ ਤੋਂ ਪਹਿਲਾਂ ਜਿਸ ਡਰਾਈਵਰ ਨੇ ਕਰਨਵੀਰ ਗਰਚਾ ਨੂੰ ਛੱਡਿਆ ਸੀ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਖ ਤੌਰ ‘ਤੇ ਇਹ ਅਪਰਾਧ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਦੁਆਰਾ ਕੀਤਾ ਗਿਆ ਹੋ ਸਕਦਾ ਹੈ। ਫਿਲਹਾਲ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਅਸਲ ਕਾਤਲਾਂ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ।