Welcome to Perth Samachar

ਕਪੂਰਥਲਾ ਦੇ ਪਿੰਡ ਸੈਫਲਾਬਾਦ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਤੇਜ਼ਧਾਰ ਹਥਿਆਰਾਂ ਦੇ ਨਾਲ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਕੁੜੀ ਵੱਲੋਂ ਲਵਮੈਰਿਜ ਕਰਵਾਉਣ ‘ਤੇ ਪਿਓ ਨੇ ਇਸ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਪਿਓ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ ਵਜੋਂ ਹੋਈ ਹੈ।
ਜ਼ਿਕਰਯੋਗ ਹੈ ਕਿ ਕੁੜੀ ਨੇ ਮਰਜ਼ੀ ਨਾਲ ਰਿਸ਼ਤੇਦਾਰੀ ਵਿਚ ਹੀ ਕਿਸੇ ਨਾਲ ਵਿਆਹ ਕਰਵਾ ਲਿਆ ਅਤੇ ਉਹ ਫੈਸਲਾਬਾਦ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਸੀ।
ਇਸ ਦਾ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਰੋਧ ਕੀਤਾ ਗਿਆ। ਜਿਸ ਕਾਰਨ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ। ਜ਼ਖਮੀਆਂ ਦੀ ਤਾਬ ਨਾ ਸਹਿੰਦੇ ਹੋਏ ਬਜ਼ੁਰਗ ਨੇ ਦਮ ਤੋੜ ਦਿੱਤਾ।
ਪੁਲਿਸ ਵੱਲੋਂ ਮਾਮਲੇ ਵਿਚ FIR ਦਰਜ ਕਰਦੇ ਹੋਏ 2 ਔਰਤਾਂ ਸਣੇ 4 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।