Welcome to Perth Samachar

ਘਰ ਵਿਚ ਇਕੱਲੇ ਰਹਿ ਰਹੇ 78 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਦੇਰ ਰਾਤ ਮਜੀਠਾ ਰੋਡ ਸਥਿਤ ਇਕ ਘਰ ਵਿਚ ਦਾਖ਼ਲ ਹੋਏ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਇਕੱਲੇ ਰਹਿ ਰਹੇ ਇਕ 78 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਿਜੇ ਖੰਨਾ ਵਜੋਂ ਹੋਈ ਹੈ।

ਘਟਨਾ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਇਲਾਕਾ ਵਾਸੀਆਂ ਨੇ ਆਰੀ ਨਾਲ ਕਿਸੇ ਚੀਜ਼ ਨੂੰ ਕੱਟਣ ਦੀ ਆਵਾਜ਼ ਸੁਣੀ। ਤੜਕਸਾਰ ਜਦੋਂ ਜਾਂਚ ਕਰਨ ’ਤੇ 2 ਨੌਜਵਾਨ, ਜਿਨ੍ਹਾਂ ਵਿਚੋਂ ਇਕ ਨੂੰ ਘਰ ਦਾ ਗੇਟ ਟੱਪ ਕੇ ਅੰਦਰ ਜਾਂਦੇ ਦਿਖਾਈ ਦਿੱਤਾ ਜੋ ਕੁਝ ਹੀ ਮਿੰਟਾਂ ਵਿਚ ਬਾਹਰ ਵਾਪਸ ਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਜੀਠਾ ਰੋਡ ਦੀ ਪੁਲਸ ਸਮੇਤ ਹੋਰ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਇਸ ਅੰਨ੍ਹੇ ਕਤਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

Share this news