Welcome to Perth Samachar

ਚੀਨੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਕੀਤੀ ਇਹ ਮੰਗ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਤੋਂ ਪਹਿਲਾਂ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦੋਵਾਂ ਦੇਸ਼ਾਂ ਵਿਚਾਲੇ ਫਿਲਹਾਲ ਮਤਭੇਦ ਖ਼ਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।

ਦੱਸ ਦਈਏ ਕਿ ਅਲਬਾਨੀਜ਼ 7 ਸਾਲਾਂ ਵਿੱਚ ਚੀਨ ਦਾ ਦੌਰਾ ਕਰਨ ਵਾਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਇਹ ਦਰਸਾਉਂਦਾ ਹੈ ਕਿ ਦੋ-ਪੱਖੀ ਸਬੰਧਾਂ ਵਿੱਚ ਕੁਝ ਸੁਧਾਰ ਹੋਇਆ ਹੈ ਜੋ ਦੋਵਾਂ ਦੇਸ਼ਾਂ ਦਰਮਿਆਨ ਵਪਾਰ ਅਤੇ ਸੁਰੱਖਿਆ ਨਾਲ ਸਬੰਧਤ ਮਤਭੇਦਾਂ ਕਾਰਨ ਤਣਾਅਪੂਰਨ ਸਨ।

ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਬੀਜਿੰਗ ਵਿੱਚ ਕਿਹਾ,“ਮੇਰਾ ਕਹਿਣਾ ਹੈ ਕਿ ਜਿੱਥੇ ਅਸੀਂ ਚੀਨ ਨਾਲ ਸਹਿਯੋਗ ਕਰ ਸਕਦੇ ਹਾਂ ਉੱਥੇ ਸਾਨੂੰ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਅਸੀਂ ਜਿੱਥੇ ਅਸੀਂ ਅਸਹਿਮਤ ਹੁੰਦੇ ਹਾਂ ਉੱਥੇ ਅਸਹਿਮਤੀ ਪ੍ਰਗਟ ਕਰ ਸਕਦੇ ਹਾਂ ਅਤੇ ਆਪਣੇ ਰਾਸ਼ਟਰੀ ਹਿੱਤ ਵਿੱਚ ਕੰਮ ਕਰ ਸਕਦੇ ਹਾਂ।”

ਉਹਨਾਂ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਅਸੀਂ ਕੁਝ ਆਸ਼ਾਵਾਦੀ ਸੰਕੇਤ ਦੇਖੇ ਹਨ। ਸਾਡੇ ਦੋਵਾਂ ਮੁਲਕਾਂ ਵਿਚਾਲੇ ਵਪਾਰ ਸਬੰਧੀ ਬਹੁਤ ਸਾਰੀਆਂ ਰੁਕਾਵਟਾਂ ਦੂਰ ਹੋ ਗਈਆਂ ਹਨ ਅਤੇ ਸਾਡੇ ਦੋਵਾਂ ਮੁਲਕਾਂ ਵਿਚਾਲੇ ਵਪਾਰ ਪਹਿਲਾਂ ਨਾਲੋਂ ਬਹੁਤ ਵਧਿਆ ਹੈ।”

ਉਨ੍ਹਾਂ ਦਾ ਇਹ ਦੌਰਾ ਵੱਡੇ ਪੱਧਰ ‘ਤੇ ਪ੍ਰਤੀਕ ਹੈ ਅਤੇ ਇਹ ਅਜਿਹੇ ਸਮੇਂ ‘ਚ ਹੋ ਰਿਹਾ ਹੈ ਜਦੋਂ ਕਿਸੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਦੀ ਚੀਨ ਦੀ ਪਹਿਲੀ ਯਾਤਰਾ ਨੂੰ 50 ਸਾਲ ਪੂਰੇ ਹੋਣ ਵਾਲੇ ਹਨ। ਆਪਣੇ ਇਕ ਟਵੀਟ ਵਿਚ ਵੀ ਅਲਬਾਨੀਜ਼ ਨੇ ਅਜਿਹੇ ਵਿਚਾਰਾਂ ਦਾ ਪ੍ਰਗਟਾ ਕੀਤਾ।

 

Share this news