Welcome to Perth Samachar

ਦੱਖਣੀ ਆਸਟ੍ਰੇਲੀਆ ‘ਚ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਿਓ-ਪੁੱਤ ਦੀ ਗਈ ਜਾਨ

ਦੱਖਣੀ ਆਸਟ੍ਰੇਲੀਆ ਦੇ ਇਕ ਹਲਕੇ ਜਹਾਜ਼ ਦੇ ਕਰੈਸ਼ ਹੋਣ ਕਾਰਨ ਪਾਇਲਟ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ। ਦੱਖਣੀ ਆਸਟ੍ਰੇਲੀਆ ਪੁਲਿਸ ਨੇ ਸੋਮਵਾਰ ਨੂੰ ਹਾਦਸੇ ਦੀ ਪੁਸ਼ਟੀ ਕੀਤੀ।

ਪੁਲਿਸ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਹੋਏ ਇਸ ਹਾਦਸੇ ‘ਚ ਪਾਇਲਟ ਦੇ 24 ਸਾਲਾ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਨੂੰ ਜ਼ਖਮੀ ਹਾਲਤ ‘ਚ ਰਾਇਲ ਐਡੀਲੇਡ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪਿਓ-ਪੁੱਤ ਦੀ ਜੋੜੀ ਸੇਸਨਾ ਲਾਈਟ ਏਅਰਕ੍ਰਾਫਟ ਉਡਾ ਰਹੀ ਸੀ ਜਦੋਂ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 4 ਵਜੇ ਐਡੀਲੇਡ ਤੋਂ ਲਗਭਗ 200 ਕਿਲੋਮੀਟਰ ਉੱਤਰ ਵਿਚ ਕ੍ਰਿਸਟਲ ਬਰੂਕ ਦੇ ਛੋਟੇ ਜਿਹੇ ਕਸਬੇ ਕੋਲ ਇਕ ਖੇਤ ਵਿਚ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਆਸਟ੍ਰੇਲੀਅਨ ਟਰਾਂਸਪੋਰਟ ਸੇਫਟੀ ਬਿਊਰੋ ਦੇ ਜਾਂਚਕਰਤਾ ਜਹਾਜ਼ ਦੇ ਸੰਚਾਲਨ, ਰੱਖ-ਰਖਾਅ ਅਤੇ ਇੰਜੀਨੀਅਰਿੰਗ ਵਿੱਚ ਮਾਹਰ ਹਨ।

ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਐਤਵਾਰ ਨੂੰ ਇੱਕ ਬਿਆਨ ਵਿੱਚ ATSB ਨੇ ਘਟਨਾ ਸਬੰਧੀ ਜਾਣਕਾਰੀ ਲਈ ਗਵਾਹਾਂ ਜਾਂ ਲੋਕਾਂ ਨੂੰ ਸਾਹਮਣੇ ਆਉਣ ਦੀ ਅਪੀਲ ਕੀਤੀ। ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਦੀਆਂ ਸੜਕਾਂ ਸੋਮਵਾਰ ਨੂੰ ਬੰਦ ਰਹੀਆਂ ਅਤੇ ਲੋਕਾਂ ਨੂੰ ਹਾਦਸੇ ਵਾਲੀ ਥਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ।

Share this news