Welcome to Perth Samachar

ਪੰਜਾਬ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਕੀਤੀ ਬਰਾਮਦ,ਡਰੱਗ ਮਨੀ ਸਮੇਤ 3 ਗ੍ਰਿਫਤਾਰ

ਪਠਾਨਕੋਟ: ਜ਼ਿਲ੍ਹਾ ਪਠਾਨਕੋਟ ਪੁਲਿਸ ਨੇ ਪਹਿਲੀ ਵਾਰ ਪੰਜਾਬ-ਜੰਮੂ-ਕਸ਼ਮੀਰ ਅੰਤਰਰਾਜੀ ਮਾਧੋਪੁਰ ਕਰਾਸਿੰਗ ਤੋਂ ਹੈਰੋਇਨ ਦੀ ਵੱਡੀ ਖੇਪ ਫੜੀ ਹੈ। ਇਸ ਸਬੰਧ ਵਿੱਚ ਪਠਾਨਕੋਟ ਵਿੱਚ ਡੀ.ਆਈ.ਜੀ ਬਾਰਡਰ ਰੇਂਜ ਰਾਕੇਸ਼ ਕੌਂਸਲ ਅਤੇ ਐਸ.ਐਸ.ਪੀ ਸੁਹੈਲ ਕਾਸਿਮ ਮੀਰ ਨੇ ਦੱਸਿਆ ਕਿ 17 ਅਪ੍ਰੈਲ ਨੂੰ ਅੰਤਰਰਾਜੀ ਨਾਕਾ ਮਾਧੋਪੁਰ ‘ਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਕਾਰ (ਨੰਬਰ ਪੀਪੀਬੀ09ਵੀ 2824) ਨੂੰ ਰੋਕਿਆ ਗਿਆ ਸੀ।

ਤਲਾਸ਼ੀ ਦੌਰਾਨ ਕਾਰ ਸਵਾਰ ਦੋ ਵਿਅਕਤੀਆਂ ਕੋਲੋਂ 15 ਗ੍ਰਾਮ ਹੈਰੋਇਨ ਅਤੇ 5 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਥਾਣਾ ਸੁਜਾਨਪੁਰ ਵਿਚ ਕਾਰ ਚਾਲਕ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਪੁੱਛਗਿੱਛ ਦੌਰਾਨ ਤੇਲ ਟੈਂਕ ‘ਚ ਗੁਪਤ ਥਾਂ ਤੋਂ 8 ਕਿਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ ਉਰਫ ਰਵੀ, ਸਿਮਰਜੀਤ ਸਿੰਘ ਉਰਫ ਨਿੱਕਾ, ਜਸਪ੍ਰੀਤ ਸਿੰਘ ਅਤੇ ਹਰਪਾਲ ਸਿੰਘ ਉਰਫ ਬਿੱਟੂ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।

Share this news