Welcome to Perth Samachar

ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟ ਵਾਪਸ ਬੁਲਾਉਣ ਦੇ ਦਿੱਤੇ ਹੁਕਮ

ਭਾਰਤ ਨੇ ਕੈਨੇਡਾ ਨੂੰ ਭਾਰਤ ਤੋਂ ਆਪਣੇ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਸਰਕਾਰ ਨੇ ਦੇਸ਼ ਵਾਪਸੀ ਲਈ 10 ਅਕਤੂਬਰ ਦੀ ਸਮਾਂ ਸੀਮਾ ਤੈਅ ਕੀਤੀ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਵੀ ਇੱਕ ਰਿਪੋਰਟ ਵਿਚ ਇਹ ਜਾਣਕਾਰੀ ਸਾਹਮਣੇ ਆਈ ਹੈ। ਅਖ਼ਬਾਰ ਨੇ ਕਿਹਾ ਕਿ ਕੈਨੇਡਾ ਦੇ ਭਾਰਤ ਵਿੱਚ 62 ਡਿਪਲੋਮੈਟ ਹਨ ਅਤੇ ਪਹਿਲਾਂ ਭਾਰਤ ਨੇ ਕਿਹਾ ਸੀ ਕਿ ਕੁੱਲ ਗਿਣਤੀ ਵਿਚੋਂ 41 ਘੱਟ ਕੀਤੇ ਜਾਣੇ ਚਾਹੀਦੇ ਹਨ।

ਇਸ ਤੋਂ ਪਹਿਲਾਂ ਭਾਰਤ ਨੇ ਕੈਨੇਡਾ ਨੂੰ ਦੇਸ਼ ਵਿੱਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕਿਹਾ ਸੀ ਕਿਉਂਕਿ ਕੈਨੇਡਾ ਦੀ ਧਰਤੀ ‘ਤੇ ਇੱਕ ਖਾਲਿਸਤਾਨੀ ਵੱਖਵਾਦੀ ਦੀ ਹੱਤਿਆ ਨੂੰ ਲੈ ਕੇ ਭਾਰਤ ਸਰਕਾਰ ਖ਼ਿਲਾਫ਼ ਓਟਾਵਾ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਸਭ ਤੋਂ ਹੇਠਲੇ ਪੱਧਰ ‘ਤੇ ਡਿੱਗ ਗਏ ਹਨ। ਇੰਟਰਪੋਲ ਨੇ ਖਾਲਿਸਤਾਨੀ ਆਗੂ ਕਰਨਵੀਰ ਸਿੰਘ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਿਕ ਸਟਾਫ ਦਾ ਆਕਾਰ ਕੈਨੇਡਾ ਵਿੱਚ ਨਵੀਂ ਦਿੱਲੀ ਨਾਲੋਂ ਵੱਡਾ ਹੈ ਅਤੇ ਆਪਸੀ ਮੌਜੂਦਗੀ ਵਿੱਚ ਤਾਕਤ ਅਤੇ ਰੈਂਕ ਦੀ ਬਰਾਬਰੀ ਹੋਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਵਲੋਂ ਜੂਨ ਵਿੱਚ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਭੂਮਿਕਾ ਹੋਣ ਦੀ ਗੱਲ ਆਖੀ ਗਈ, ਜਿਸ ਨੂੰ ਭਾਰਤ ਨੇ “ਅੱਤਵਾਦੀ” ਕਰਾਰ ਦਿੱਤਾ ਸੀ। ਇਸ ਬਿਆਨ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ।

Share this news