Welcome to Perth Samachar

ਭੱਠਲ ਤੇ ਸੁਖਪਾਲ ਖਹਿਰਾ ਨੇ ਕੀਤੀ ਪ੍ਰੈੱਸ ਕਾਨਫਰੰਸ, ਇਸ ਨੇਤਾ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ

ਸਾਬਕਾ CM Rajinder Kaur Bhathal) ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਕਿਸਾਨ ਕਾਂਗਰਸ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵਿੱਚ ਪੂਰਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪਰਮਿੰਦਰ ਢੀਂਡਸਾ ਨੂੰ ਟਿਕਟ ਨਾ ਦੇ ਕੇ ਢੀਂਡਸਾ ਪਰਿਵਾਰ ਦਾ ਸਿਆਸੀ ਕਤਲ ਕੀਤਾ ਹੈ, ਜਦੋਂ ਕਿ ਪਰਮਿੰਦਰ ਸ਼ਰੀਫ ਅਤੇ ਪੱਕੇ ਸਿਆਸਤਦਾਨ ਹਨ।

ਰਜਿੰਦਰ ਕੌਰ ਭੱਠਲ ਅਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁਖਬੀਰ ਬਾਦਲ ਕਦੇ ਵੀ ਢੀਂਡਸਾ ਪਰਿਵਾਰ ਨੂੰ ਰਾਜਨੀਤੀ ਵਿੱਚ ਅੱਗੇ ਵਧਦਾ ਨਹੀਂ ਦੇਖਣਾ ਚਾਹੁੰਦੇ, ਇਸ ਲਈ ਢੀਂਡਸਾ ਪਰਿਵਾਰ ਨੂੰ ਪੰਜਾਬ ਅਤੇ ਕਿਸਾਨ ਹਿਤੈਸ਼ੀ ਕਾਂਗਰਸ ਦਾ ਸਾਥ ਦੇਣਾ ਚਾਹੀਦਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਬਾਰੇ ਬੀ.ਬੀ ਭੱਠਲ ਨੇ ਕਿਹਾ ਕਿ ਜੇਕਰ ਪਰਮਿੰਦਰ ਢੀਂਡਸਾ ਕਾਂਗਰਸ ਦੀ ਤਰਫੋਂ ਲਹਿਰਾ ਹਲਕੇ ਤੋਂ ਚੋਣ ਲੜਨਾ ਚਾਹੁੰਦੇ ਹਨ ਤਾਂ ਉਹ ਕਿਸੇ ਹੋਰ ਹਲਕੇ ਦੀ ਭਾਲ ਕਰਨਗੇ, ਜਿਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਵਿੱਚ ਢੀਂਡਸਾ ਦੀ ਦੋਵੇਂ ਹੱਥੀਂ ਮਦਦ ਕਰੇਗੀ।

ਪਰ ਢੀਂਡਸਾ ਪਰਿਵਾਰ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕੀ ਮੋੜ ਲਵੇਗਾ ਇਹ ਸਮਾਂ ਹੀ ਦੱਸੇਗਾ। ਇਸ ਸਮੇਂ ਜਿੱਥੇ ਸੁਖਬੀਰ ਬਾਦਲ ਢੀਂਡਸਾ ਪਰਿਵਾਰ ਨੂੰ ਮਨਾਉਣ ਵਿੱਚ ਰੁੱਝੇ ਹੋਏ ਹਨ, ਉੱਥੇ ਹੀ ਵੱਖ-ਵੱਖ ਪਾਰਟੀਆਂ ਵੀ ਢੀਂਡਸਾ ਪਰਿਵਾਰ ਨੂੰ ਆਪਣੇ ਨਾਲ ਜੋੜਨ ਲਈ ਯਤਨਸ਼ੀਲ ਹਨ। ਇਸ ਮੌਕੇ ਬੀਬੀ ਭੱਠਲ ਦੇ ਪੁੱਤਰ ਰਾਹੁਲ ਇੰਦਰ ਸਿੰਘ ਸਿੱਧੂ, ਪੀ.ਏ ਰਵਿੰਦਰ ਸਿੰਘ ਟੁਰਨਾ, ਸੀਨੀਅਰ ਆਗੂ ਹੰਸ ਰਾਜ ਧੂਰੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ਠੇਕੇਦਾਰ, ਸੁਰੇਸ਼ ਕੁਮਾਰ ਠੇਕੇਦਾਰ, ਐਡਵੋਕੇਟ ਪ੍ਰੇਮਪਾਲ ਅਲੀਸ਼ੇਰ, ਸਾਬਕਾ ਡਾਇਰੈਕਟਰ ਸੰਜੀਵ ਕੁਮਾਰ ਹਨੀ, ਦਲਜੀਤ ਸਿੰਘ ਵਿਰਕ ਆਦਿ ਹਾਜ਼ਰ ਸਨ। ਇਸ ਮੌਕੇ ਸਰਪੰਚ ਨਿਰਭੈ ਸਿੰਘ ਢੀਂਡਸਾ, ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ, ਸੋਸ਼ਲ ਮੀਡੀਆ ਇੰਚਾਰਜ ਕਰਮਜੀਤ ਕੌਰ ਆਦਿ ਹਾਜ਼ਰ ਸਨ।

Share this news