Welcome to Perth Samachar

ਰਾਜਧਾਨੀ ਦਿੱਲੀ ‘ਚ 40 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਬੱਚਾ

ਨਵੀਂ ਦਿੱਲੀ: ਰਾਜਧਾਨੀ ਦਿੱਲੀ (Capital Delhi) ਵਿੱਚ ਬੀਤੀ ਰਾਤ ਇਕ ਬੱਚਾ ਦਿੱਲੀ ਜਲ ਬੋਰਡ ਦੇ ਵਾਟਰ ਟ੍ਰੀਟਮੈਂਟ ਪਲਾਂਟ (Water Treatment Plant) ‘ਚ ਬਣੇ 40 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਿਆ ਅਤੇ ਉਸ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (National Disaster Response Force) ਅਤੇ ਦਿੱਲੀ ਫਾਇਰ ਸਰਵਿਸ (Delhi Fire Service) ਬੱਚੇ ਨੂੰ ਬਚਾਉਣ ਲਈ ਇਕ ਸਾਂਝੀ ਮੁਹਿੰਮ ਚਲਾ ਰਹੇ ਹਨ। ਦਿੱਲੀ ਫਾਇਰ ਸਰਵਿਸ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਦੇਰ ਰਾਤ ਕਰੀਬ 1 ਵਜੇ ਪੱਛਮੀ ਦਿੱਲੀ ਦੇ ਕੇਸ਼ੋਪੁਰ ਮੰਡੀ ਖੇਤਰ ਵਿਚ ਡੀ. ਜੇ. ਬੀ ਪਲਾਂਟ ਵਿਚ ਬਣੇ ਬੋਰਵੈੱਲ ਵਿਚ ਇਕ ਬੱਚੇ ਦੇ ਡਿੱਗਣ ਦੀ ਸੂਚਨਾ ਮਿਲੀ।

ਅਧਿਕਾਰੀਆਂ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਬਾਅਦ ਵਿਚ ਸਾਨੂੰ ਸਾਡੇ ਅਧਿਕਾਰੀਆਂ ਤੋਂ ਸੂਚਨਾ ਮਿਲੀ ਕਿ ਇਕ ਬੱਚਾ 40 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ ਹੈ। ਉਨ੍ਹਾਂ ਕਿਹਾ ਕਿ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਗਰਗ ਨੇ ਕਿਹਾ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਜਲਦੀ ਹੀ ਉਸ ਬੋਰਵੈੱਲ ਦੇ ਸਮਾਨਾਂਤਰ ਇਕ ਹੋਰ ਬੋਰਵੈੱਲ ਦੀ ਖੋਦਾਈ ਸ਼ੁਰੂ ਕੀਤੀ ਹੈ, ਜਿਸ ਵਿਚ ਬੱਚਾ ਡਿੱਗਿਆ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਇਕ ਟੀਮ ਨੂੰ ਮੌਕੇ ‘ਤੇ ਭੇਜਿਆ ਗਿਆ।

ਡਿਪਟੀ ਕਮਿਸ਼ਨਰ ਆਫ਼ ਪੁਲਿਸ ਵਿਚਿਤਰ ਵੀਰ ਨੇ ਕਿਹਾ ਕਿ ਰਾਤ ਨੂੰ ਵਿਕਾਸਪੁਰੀ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਕਿ ਇਕ ਬੱਚਾ ਪੱਛਮੀ ਦਿੱਲੀ ਵਿਚ ਕੇਸ਼ੋਪੁਰ (ਦਿੱਲੀ) ਜਲ ਬੋਰਡ ਦਫਤਰ ‘ਚ ਬਣੇ ਬੋਰਵੈੱਲ ਵਿਚ ਡਿੱਗ ਗਿਆ ਹੈ। ਸਥਾਨਕ ਪੁਲਿਸ ਦੇ ਨਾਲ-ਨਾਲ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਅਧਿਕਾਰੀ ਨੇ ਕਿਹਾ ਕਿ ਬੋਰਵੈੱਲ ‘ਚ ਡਿੱਗਣ ਵਾਲੇ ਬੱਚੇ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

Share this news