Welcome to Perth Samachar

Patiala: ਪਟਿਆਲਾ ਵਿੱਚ ਪੀ.ਆਰ.ਟੀ.ਸੀ. ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬੱਸ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ। ਬੱਸ ਦੇ ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਉਕਤ ਬੱਸ ਬੇਕਾਬੂ ਹੋ ਕੇ ਖੇਤਾਂ ‘ਚ ਪਲਟ ਗਈ। ਇਹ ਹਾਦਸਾ ਪਟਿਆਲਾ ਦੇ ਚੀਕਾ ਰੋਡ ‘ਤੇ ਵਾਪਰਿਆ।
ਮੌਕੇ ’ਤੇ ਮੌਜੂਦ ਸਵਾਰੀਆਂ ਨੇ ਬੜੀ ਮੁਸ਼ਕਲ ਨਾਲ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਲੋਕ ਸਵਾਰ ਸਨ। ਜ਼ਖਮੀ ਯਾਤਰੀਆਂ ਨੂੰ ਮੌਕੇ ‘ਤੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਰਾਈਵਰ ਅਤੇ ਕੰਡਕਟਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।