Welcome to Perth Samachar
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿੱਚ ਹੋਇਆ। ਹਾਲਾਂਕਿ ਇਸ ਦੌਰਾਨ ਅਮਰਜੀਤ ਦਾ ਇੱਕ ਹੋਰ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲੀਸ ਟੀਮ ਉਸ ਦੀ ਭਾਲ ਵਿੱਚ ਲੱਗੀ ਹੋਈ ਹੈ।
ਜ਼ਿਕਰਯੋਗ ਹੈ ਕਿ ਬਾਬਾ ਤਰਸੇਮ ਸਿੰਘ ਦੀ 28 ਮਾਰਚ ਦੀ ਸਵੇਰ ਨੂੰ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ ਹੀ ਪੁਲਿਸ ਕਾਤਲਾਂ ਅਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿੱਚ ਲੱਗੀ ਹੋਈ ਸੀ।
ਖਬਰ ਦੇ ਮੁਤਾਬਕ ਇਹ ਮੁਕਾਬਲਾ ਦੇਰ ਰਾਤ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਐਸਟੀਐਫ ਅਤੇ ਹਰਿਦੁਆਰ ਪੁਲਿਸ ਵਿਚਾਲੇ ਹੋਇਆ। ਜਿਸ ਵਿੱਚ ਬਾਬਾ ਤਰਸੇਮ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਅਮਰਜੀਤ ਸਿੰਘ ਨੂੰ ਐਸ.ਟੀ.ਐਫ. ਨੇ ਢੇਰ ਕਰ ਦਿੱਤਾ ਹੈ। ਅਮਰਜੀਤ ਸਿੰਘ ਖਿਲਾਫ ਕਈ ਕੇਸ ਦਰਜ ਹਨ। ਅਮਰਜੀਤ ਸਿੰਘ ਨੇ ਹੀ ਤਰਸੇਮ ਸਿੰਘ ‘ਤੇ ਗੋਲੀਆਂ ਚਲਾਈਆਂ।