Welcome to Perth Samachar
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ ਭਾਜਪਾ ਨਾਲ ਗਠਜੋੜ ਦੇ ਸੰਕੇਤ ਦਿੱਤੇ ਹਨ। ਬਾਦਲ ਨੇ ਭਾਜਪਾ ਦਾ ਨਾਂ ਤਾਂ ਨਹੀਂ ਲਿਆ ਪਰ ਨਾਂਹ ਵੀ ਨਹੀਂ ਕੀਤੀ। ਬਾਦਲ ਨੇ ਕਿਹਾ ਕਿ ਅਸੀਂ ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਗਠਜੋੜ ਲਈ ਤਿਆਰ ਹਾਂ, ਪਰ ਕਾਂਗਰਸ ਅਤੇ ‘ਆਪ’ ਉਨ੍ਹਾਂ ਦੇ ਗਠਜੋੜ ਦੀ ਸੂਚੀ ਵਿੱਚ ਸ਼ਾਮਲ ਨਹੀਂ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਕਿਸੇ ਵੀ ਸਿਆਸੀ ਪਾਰਟੀ ਨਾਲ ਹੱਥ ਮਿਲਾ ਸਕਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਫਰੰਟ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲੱਗਦਾ ਹੈ ਕਿ ਕਰੀਬ ਦੋ ਸਾਲਾਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ।
ਸੁਖਬੀਰ ਬਾਦਲ ਨੇ ਇਸ ਸਬੰਧੀ ਪਾਰਟੀ ਦੀ ਪ੍ਰਵਾਨਗੀ ਲੈਣ ਲਈ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਸੀ। ਜਿਸ ਵਿੱਚ ਗਠਜੋੜ ਬਣਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਜੇਕਰ ਗਠਜੋੜ ਹੁੰਦਾ ਹੈ ਤਾਂ ਸੁਖਬੀਰ ਜਾਂ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।