Welcome to Perth Samachar

Punjabi News: ਇਸ ਜ਼ਿਲ੍ਹੇ ਤੋਂ ਪੰਜਾਬ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਲੜਨਗੇ ਚੋਣ

ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਨੇ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਉਥੇ ਹੀ ਕਾਂਗਰਸ ਪਾਰਟੀ (The Congress Party) ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਇਸ ਦੌਰਾਨ ਲੁਧਿਆਣਾ ਦੀ ਕਾਂਗਰਸ ਸੀਟ ਨੂੰ ਲੈ ਕੇ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਸੀਟ ਤੋਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਟਿਕਟ ਕੱਟੀ ਜਾ ਸਕਦੀ ਹੈ।

ਦੱਸ ਦੇਈਏ ਕਿ ਲੁਧਿਆਣਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਤਰਫੋਂ ਅਸ਼ੋਕ ਪਰਾਸ਼ਰ ਉਮੀਦਵਾਰ ਹਨ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਤੋਂ ਰਵਨੀਤ ਬਿੱਟੂ ਦੋ ਵਾਰ ਲੁਧਿਆਣਾ ਤੋਂ ਵਿਧਾਇਕ ਰਹਿ ਚੁੱਕੇ ਹਨ, ਜੋ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਜੇਕਰ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਟਿਕਟ ਮਿਲਦੀ ਹੈ ਤਾਂ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਵਿਚਾਲੇ ਆਹਮੋ-ਸਾਹਮਣੇ ਦਾ ਮੁਕਾਬਲਾ ਹੋਵੇਗਾ। ਇਸ ਸੀਟ ‘ਤੇ ਰਾਜਾ ਵੜਿੰਗ ਲਈ ਚੁਣੌਤੀ ਹੋਵੇਗੀ। ਦੱਸ ਦੇਈਏ ਕਿ ਰਾਜਾ ਵੜਿੰਗ ਨੇ ਕਿਹਾ ਸੀ ਕਿ ਜੇਕਰ ਸੁਨੀਲ ਜਾਖੜ ਚੋਣ ਮੈਦਾਨ ਵਿੱਚ ਆਉਂਦੇ ਹਨ ਤਾਂ ਉਹ ਇਸ ਵਾਰ ਚੋਣ ਲੜਨਗੇ।

Share this news