Welcome to Perth Samachar

Sikandar Singh Maluka: ਸਿਕੰਦਰ ਸਿੰਘ ਮਲੂਕਾ ਦਾ ਵੱਡਾ ਬਿਆਨ, ਬੋਲੇ- ਪਾਰਟੀ ਛੱਡੀ ਨਹੀਂ…

Sikandar Singh Maluka: ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅੱਜ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਵੀ ਮੁਲਾਕਾਤ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਵਿਸਾਖੀ ਮੌਕੇ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਆਏ ਸਨ।

ਮਲੂਕਾ ਨੇ ਦੱਸਿਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿੱਚ Positive ਮਹੌਲ ਹੈ। ਲੋਕ ਨੂੰ ਅਕਾਲੀ ਦਲ ਤੋਂ ਆਸ ਹੈ।

ਨੂੰਹ-ਪੁੱਤਰ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਿਕੰਦਰ ਸਿੰਘ ਮਲੂਕਾ ਦਾ ਪਹਿਲਾ ਬਿਆਨ ਸਹਾਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੁੱਤਰ ਅਤੇ ਨੂੰਹ ਦਾ ਬੀਜੇਪੀ ਵਿੱਚ ਜਾਣਾ ਉਨ੍ਹਾਂ ਦਾ ਨਿੱਜੀ ਫੈਸਲਾ ਹੈ। ਜਿਸ ਬਾਰੇ ਉਹ ਕੁੱਝ ਨਹੀਂ ਕਹਿ ਸਕਦੇ, ਪਰ ਮੈਂ ਦੋਵਾਂ ਨੂੰ ਬੀਜੇਪੀ ਵਿੱਚ ਜਾਣ ਤੋਂ ਰੋਕਿਆ ਸੀ। ਉਹ ਮੇਰੇ ਪਰਿਵਾਰ ਦੇ ਮੈਂਬਰ ਹਨ, ਅਤੇ ਹਮੇਸ਼ਾ ਰਹਿਣਗੇ।

ਹਲਕਾ ਇੰਚਾਰਜ ਵਜੋਂ ਬਦਲੇ ਜਾਣ ‘ਤੇ ਉਹਨਾਂ ਕਿਹਾ ਕਿ ਪਾਰਟੀ ਦਾ ਫੈਸਲਾ ਸਿਰ ਮੱਥੇ, ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਹਨ, ਉਹ ਕਿਸੇ ਨੂੰ ਵੀ ਹਲਕਾ ਇੰਚਾਰਜ ਲਗਾ ਸਕਦੇ ਹਨ। ਇਸ ਮੌਕੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਹ ਅਕਾਲੀ ਦਲ ਵਿੱਚ ਹੀ ਰਹਿਣਗੇ ਜਾ ਫਿਰ ਪਾਰਟੀ ਛੱਡਣ ਕੇ ਕਿਸੇ ਹੋਰ ਪਾਰਟੀ ਵਿੱਚ ਜਾਣਗੇ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਅਕਾਲੀ ਦਲ ਵਿੱਚ ਹਾਂ। ਜਦੋਂ ਕਿਸੇ ਹੋਰ ਪਾਰਟੀ ਵਿੱਚ ਜਾਵਾਂਗਾ। ਉਸ ਦਿਨ ਮੇਰੇ ਨਾਲ ਇਸ ਸਬੰਧੀ ਸਵਾਲ ਕਰਨਾ।

Share this news