Welcome to Perth Samachar

ਅਮਰੀਕਾ ਦੌਰੇ ਦੌਰਾਨ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਰਿਸ਼ਤਿਆਂ ਸਬੰਧੀ ਆਖੀ ਇਹ ਗੱਲ

ਅਮਰੀਕੀ ਉਪ-ਰਾਸ਼ਟਰਪਤੀ ਹੈਰਿਸ ਅਤੇ ਸੈਕਟਰੀ ਆਫ਼ ਸਟੇਟ ਐਂਟਨੀ ਬਲਿੰਕਨ ਨੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਲਈ ਸਟੇਟ ਡਿਪਾਰਟਮੈਂਟ ਵਿਖੇ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਾਰਤ ਦੇ ਨਾਲ ਆਪਣੇ ਰਿਸ਼ਤਿਆਂ ‘ਤੇ ਟਿੱਪਣੀ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਸਟ੍ਰੇਲੀਆ ਅਤੇ ਭਾਰਤ ਨੇ ਪਿਛਲੇ ਕੁਝ ਸਾਲਾਂ ਵਿਚ ਆਪਣੇ ਸਬੰਧਾਂ ਨੂੰ ਰਣਨੀਤਕ ਪੱਧਰ ‘ਤੇ ਲਿਜਾ ਕੇ ਮਜ਼ਬੂਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਦੁਵੱਲੇ ਅਤੇ ਕਵਾਡ ਜ਼ਰੀਏ ਨਵੇਂ ਪੱਧਰ ‘ਤੇ ਪਹੁੰਚ ਗਏ ਹਨ।

ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਕਿਹਾ,”ਅਸੀਂ ਭਾਰਤ ਨਾਲ ਆਪਣੀ ਰਣਨੀਤਕ ਭਾਈਵਾਲੀ ਨੂੰ ਇੱਕ ਨਵੇਂ ਪੱਧਰ ‘ਤੇ ਲੈ ਕੇ ਗਏ ਹਾਂ। ਭਾਰਤ ਅੱਧੀ ਸਦੀ ਦੇ ਵੱਧ ਸਮੇਂ ਤੋਂ ਆਸਟ੍ਰੇਲੀਆ ਦਾ ਸਭ ਤੋਂ ਵੱਡਾ ਆਰਥਿਕ ਅਤੇ ਵਿਕਾਸ ਭਾਈਵਾਲ ਰਿਹਾ ਹੈ। ਭਾਰਤ ਨਾਲ ਸਾਡੀ ਮਜ਼ਬੂਤ ਸਾਂਝੇਦਾਰੀ ਆਸਟ੍ਰੇਲੀਆ ਨੂੰ ਲਾਭ ਪਹੁੰਚਾਏਗੀ।”

 

Share this news