Welcome to Perth Samachar

ਜੀ-20 ਸੰਮੇਲਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਭਾਰਤ ਜਾਣਗੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ 7 ਸਤੰਬਰ ਨੂੰ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਭਾਰਤ ਜਾ ਰਹੇ ਹਨ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਵ੍ਹਾਈਟ ਹਾਊਸ ਮੁਤਾਬਕ ਜੋ ਬਿਡੇਨ 8 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ।

ਇਸ ਤੋਂ ਬਾਅਦ ਬਿਡੇਨ ਸ਼ਨੀਵਾਰ ਅਤੇ ਐਤਵਾਰ ਨੂੰ ਜੀ-20 ਸੰਮੇਲਨ ‘ਚ ਹਿੱਸਾ ਲੈਣਗੇ। ਜਿੱਥੇ ਉਹ ਜੀ-20 ਸੰਮੇਲਨ ਦੇ ਮੈਂਬਰ ਦੇਸ਼ਾਂ ਦੇ ਨੇਤਾਵਾਂ ਨਾਲ ਸਵੱਛ ਊਰਜਾ ਨੂੰ ਅਪਣਾਉਣ ਅਤੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਸਮੇਤ ਹੋਰ ਮਹੱਤਵਪੂਰਨ ਆਲਮੀ ਮੁੱਦਿਆਂ ‘ਤੇ ਚਰਚਾ ਕਰਨਗੇ।

ਵ੍ਹਾਈਟ ਹਾਊਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਉਹ ਜੀ-20 ਸੰਮੇਲਨ ‘ਚ ਸ਼ਿਰਕਤ ਕਰਨ ਵਾਲੇ ਨੇਤਾਵਾਂ ਨਾਲ ਰੂਸ-ਯੂਕਰੇਨ ਯੁੱਧ ਦੇ ਆਰਥਿਕ ਅਤੇ ਸਮਾਜਿਕ ਪ੍ਰਭਾਵਾਂ ਨੂੰ ਘੱਟ ਕਰਨ ‘ਤੇ ਚਰਚਾ ਕਰਨਗੇ ਅਤੇ ਨਾਲ ਹੀ ਗਰੀਬੀ ਸਮੇਤ ਆਲਮੀ ਚੁਣੌਤੀਆਂ ਨਾਲ ਨਜਿੱਠਣ ‘ਤੇ ਵੀ ਗੱਲਬਾਤ ਕਰਨਗੇ। ਅੱਤਵਾਦ ਨਾਲ ਬਿਹਤਰ ਢੰਗ ਨਾਲ ਲੜਨ ਲਈ ਵਿਸ਼ਵ ਬੈਂਕ ਸਮੇਤ ਬਹੁਪੱਖੀ ਵਿਕਾਸ ਬੈਂਕਾਂ ਦੀ ਸਮਰੱਥਾ ਵਧਾਉਣ ‘ਤੇ ਗੱਲਬਾਤ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਸਾਲ ਭਾਰਤ ਜੀ-20 ਸੰਮੇਲਨ ਦੀ ਪ੍ਰਧਾਨਗੀ ਕਰ ਰਿਹਾ ਹੈ। ਭਾਰਤ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਸਿਖਰ ਸੰਮੇਲਨ ਲਈ ਵਿਸ਼ਵ ਨੇਤਾਵਾਂ ਦੀ ਮੇਜ਼ਬਾਨੀ ਕਰੇਗਾ।

Share this news