Welcome to Perth Samachar

ਮਹਿੰਗਾਈ ਦੇ ਦੌਰ ‘ਚ PM ਨੇ ਕੀਤਾ ਵੱਡਾ ਐਲਾਨ, ਫਲਾਂ ਤੇ ਸਬਜ਼ੀਆਂ ਤੋਂ ਹਟਾਇਆ ਟੈਕਸ

ਨਿਊਜ਼ੀਲੈਂਡ ਵਿੱਚ ਦਿਨੋ-ਦਿਨ ਮਹਿੰਗਾਈ ਵਧਦੀ ਜਾ ਰਹੀ ਹੈ, ਰੋਜ਼ਾਨਾ ਵਰਤੀਆਂ ਜਾਣ ਵਾਲਿਆਂ ਜ਼ਰੂਰੀ ਵਸਤਾਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ।

ਮਹਿੰਗਾਈ ਨਾਲ ਨਜਿੱਠਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਫਲਾਂ ਅਤੇ ਸਬਜ਼ੀਆਂ ਨੂੰ ਜੀਐਸਟੀ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਫ਼ੈਸਲੇ ਨਾਲ ਸਬਜ਼ੀਆਂ ਦੀਆਂ ਕੀਮਤਾਂ ਵਿਚ 15 ਫੀਸਦੀ ਦੀ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਦੀ ਖਰੀਦ ਸ਼ਕਤੀ ਵਧੇਗੀ ਅਤੇ ਦੇਸ਼ ਦੀ ਜੀ.ਡੀ.ਪੀ. ਮੈਂ ਇੱਕ ਬੂਮ ਦੇਖਣ ਨੂੰ ਮਿਲੇਗਾ।

ਦਾਸ ਦਈਏ ਕਿ ਇੱਥੇ ਲਗਭਗ ਸਾਰੀਆਂ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ 3 ਗੁਣਾ ਤੱਕ ਵਧ ਗਈਆਂ ਹਨ। ਇੱਥੇ ਟਮਾਟਰ 13 ਤੋਂ 17 ਡਾਲਰ ਪ੍ਰਤੀ ਕਿਲੋ ਅਤੇ ਪਿਆਜ਼ 5 ਡਾਲਰ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ।

ਜ਼ਿਕਰਯੋਗ ਹੈ ਕਿ ਕੁਝ ਮਹੀਨਿਆਂ ‘ਚ ਰਾਸ਼ਟਰੀ ਪੱਧਰ ਦੀਆਂ ਚੋਣਾਂ ਹੋਣ ਵਾਲੀਆਂ ਹਨ, ਇਸ ਲਈ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਦੇ ਫ਼ੈਸਲੇ ਨੂੰ ‘ਚੋਣ ਸਟੰਟ’ ਕਰਾਰ ਦਿੱਤਾ ਹੈ।

Share this news